ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਉਪਰਾਲੇ ਲਗਾਤਾਰ ਜਾਰੀ

ਡਿਪਟੀ ਕਮਿਸਨਰ ,ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਕੋਰੋਨਾ ਤੋਂ ਬਚਾਅ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ।

ਫਤਹਿਗੜ੍ਹ ਸਾਹਿਬ (ਸੂਦ)- ਕਰੋਨਾ ਵਰਗੀ ਭਿਆਨਕ ਮਹਾਂਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਅਤੇ ਇਸ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਪੰਜਾਬ ਵਿੱਚ 23 ਮਾਰਚ ਤੋਂ ਲੱਗੇ ਕਰਫਿਊ ਅਤੇ 17 ਮਈ ਉਪਰੰਤੋਂ ਕਰਫਿਊ ਨੂੰ ਲਾਕਡਾਨ (ਤਾਲਾਬੰਦੀ) ਵਿੱਚ ਬਦਲਣ ਅਤੇ ਲੋਕਾਂ ਨੂੰ ਆਪਣੇ ਰੋਜ਼ਮਰਾ ਦੇ ਕੰਮਾਂ, ਜ਼ਰੂਰੀ ਵਸਤਾਂ ਦੀ ਖਰੀਦੋ ਫਰੋਖਤ, ਜ਼ਰੂਰੀ ਸਾਮਾਨ ਦੀ ਸਪਲਾਈ ,ਖੇਤੀਬਾੜੀ ਸਮੇਤ ਉਦਯੋਗ ਅਤੇ ਹੋਰ ਸੈਕਟਰਾਂ ਨੂੰ ਕੰਮ ਕਰਨ ਲਈ ਵੱਡੀ ਰਾਹਤ ਦਿੱਤੀ ਗਈ ਹੈ, ਜਿਸ ਮਗਰੋਂ ਸਮੁੱਚੀ ਜ਼ਿੰਦਗੀ ਮੁੜ ਆਪਣੀ ਪਟੜੀ ਤੇ ਆਉਣੀ ਸ਼ੁਰੂ ਹੋ ਗਈ ਹੈ, ਹਾਲਾਂਕਿ ਰਾਤ 07:00 ਵਜੇ ਤੋਂ ਸਵੇਰੇ 07:00 ਵਜੇ ਤੱਕ ਕਰਫਿਊ ਜਾਰੀ ਹੈ।

ਇਸ ਸਬੰਧੀ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਉਪਰਾਲੇ ਲਗਾਤਾਰ ਜ਼ਾਰੀ ਹਨ ਅਤੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਸਬੰਧੀ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਉਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹੇ ਵਿੱਚ ਹੁਣ ਤੱਕ ਸਾਹਮਣੇ ਆਏ ਕੋਰੋਨਾ ਦੇ 56 ਕੇਸਾਂ ਵਿਚੋਂ 54 ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ। ਬਾਹਰਲੇ ਸੂਬਿਆਂ ਜਾਂ ਵਿਦੇਸ਼ਾਂ ਵਿੱਚੋਂ ਪਰਤਣ ਵਾਲੇ ਜ਼ਿਲ੍ਹੇ ਨਾਲ ਸਬੰਧਤ ਵਿਅਕਤੀਆਂ ਨੂੰ ਮੈਡੀਕਲ ਜਾਂਚ ਉਪਰੰਤ ਇਕਾਂਤਵਾਸ ਕੀਤਾ ਜਾਂਦਾ ਹੈ ਅਤੇ ਇਹ ਗੱਲ ਯਕੀਨੀ ਬਣਾਈ ਜਾਂਦੀ ਹੈ ਕਿ ਇਕਾਂਤਵਾਸ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਖੇਤੀਬਾੜੀ ਸੈਕਟਰ ਲਈ ਪੰਜਾਬ ਸਰਕਾਰ ਵੱਲੋਂ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਕਰਫਿਊ ਵਿੱਚ ਵੀ ਵਿਸ਼ੇਸ਼ ਛੋਟਾਂ ਦੇ ਕੇ ਅਤੇ ਮੰਡੀਆਂ ਦੇ ਵਿੱਚ ਸਮਾਜਿਕ ਦੂਰੀ ਦਾ ਖਿਆਲ ਰੱਖਦਿਆਂ ਪਾਸ ਸਿਸਟਮ ਲਾਗੂ ਕਰਕੇ ਕਣਕ ਦੀ ਨਿਰਵਿਘਨ ਖ਼ਰੀਦ ਕਰਵਾਈ ਗਈ ਕਿਸਾਨਾਂ ,ਆੜ੍ਹਤੀਆਂ ਮਜ਼ਦੂਰਾਂ ਨੂੰ ਕਣਕ ਦੀ ਖਰੀਦ ,ਵੇਚ ,ਲਿਫਟਿੰਗ ਅਤੇ ਪੇਮੈਂਟ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 02 ਲੱਖ 19 ਹਜ਼ਾਰ 517 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 02 ਲੱਖ 18 ਹਜ਼ਾਰ 609 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 399 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਮੰਡੀਆਂ ਵਿੱਚੋਂ 01 ਲੱਖ 88 ਹਜਾਰ 534 ਮੀਟਰਕ ਟਨ ਕਣਕ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ ਪੈਟਰੋਲ ਪੰਪ ਆਮ ਵਾਂਗ ਖੁੱਲ੍ਹੇ ਹਨ ਜਦ ਕਿ ਬਹੁਤ ਜ਼ਰੂਰੀ ਵਸਤਾਂ ਦੁੱਧ ਸਬਜ਼ੀਆਂ ਦੀ ਸਪਲਾਈ ਲੋਕਾਂ ਨੂੰ ਘਰਾਂ ਤੱਕ ਹੋ ਰਹੀ ਹੈ ਅਤੇ ਇਸ ਤੋਂ ਇਲਾਵਾ ਲੋਕ ਆਮ ਵਾਂਗ ਜ਼ਰੂਰੀ ਵਸਤਾਂ ਦੀ ਖ਼ਰੀਦੋ ਫ਼ਰੋਖ਼ਤ ਅਤੇ ਹੋਰ ਕੰਮਾਂ ਲਈ ਬਾਜ਼ਾਰਾਂ ਵਿੱਚ ਜਾ ਰਹੇ ਹਨ ਜ਼ਿਲ੍ਹੇ ਵਿੱਚੋਂ ਆਪਣੇ ਜੱਦੀ ਸੂਬਿਆਂ ਨੂੰ ਜਾਣ ਦੇ ਇੱਛੁਕ ਵਿਅਕਤੀਆਂ ਨੂੰ ਵਿਸੇਸ਼ ਰੇਲਗੱਡੀਆਂ ਤੇ ਬੱਸਾਂਰਾਹੀਂ ਉਨ੍ਹਾਂ ਦੇ ਜੱਦੀ ਸੂਬਿਆਂ ਵਿਚ ਭੇਜਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰਫਿਊ ਅਤੇ ਲਾਕਡਾਉਨ ਦੌਰਾਨ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਜ਼ਿਲ੍ਹਾ ਵਾਸੀਆਂ ਵੱਲੋਂ ਜ਼ਿਲ੍ਹਾ ਪ੍ਰਸਾਸ਼ਨ ਨੂੰ ਵੱਡੇ ਪੱਧਰ ਉਤੇ ਸਹਿਯੋਗ ਦਿੱਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਅਪਣਾ ਕੇ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਕੇ ਕੋਰੋਨਾ ਖਿਲਾਫ ਜੰਗ ਵਿੱਚ ਪੰਜਾਬ ਸਰਕਾਰ ਨੂੰ ਸਹਿਯੋਗ ਦਿੱਤਾ ਜਾਵੇ।

Share This :

Leave a Reply