ਜ਼ਿਲ੍ਹਾ ਮੈਜਿਸਟਰੇਟ ਵਲੋਂ ਕਰਫਿਊ ਦੌਰਾਨ ਇੱਟਾਂ ਦੀ ਸਪਲਾਈ ਦੀ ਆਗਿਆ ਸਵੇਰੇ 7 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗੀ ਸਪਲਾਈ

ਫ਼ਤਹਿਗੜ੍ਹ ਸਾਹਿਬ (ਸੂਦ) ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਕਰਫਿਊ ਦੌਰਾਨ ਇੱਟਾਂ ਦੀ ਸਪਲਾਈ ਕਰਨ ਦੀ ਆਗਿਆ ਦਿੱਤੀ ਹੈ। ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਭੱਠਾ ਮਾਲਕ ਸਵੇਰੇ 7:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਇੱਟਾਂ ਦੀ ਸਪਲਾਈ ਕਰ ਸਕਣਗੇ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਇੱਟਾਂ ਦੀ ਸਪਲਾਈ ਕਰਨ ਵਾਲੇ ਵਾਹਨ ਦੇ ਡਰਾਈਵਰ ਤੋਂ ਇਲਾਵਾ ਸਿਰਫ ਦੋ ਮਜਦੂਰਾਂ ਨੂੰ ਹੀ ਨਾਲ ਜਾਣ ਦੀ ਆਗਿਆ ਹੋਵੇਗੀ।

ਭੱਠਾ ਮਾਲਕਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਕੋਵਿਡ-19 ਸਬੰਧੀ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਸਿਰ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਕੁਝ ਥਾਵਾਂ ‘ਤੇ ਉਸਾਰੀ ਦਾ ਕੰਮ ਚੱਲਦਾ ਹੋਣ ਕਰ ਕੇ ਇੱਟਾਂ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਭੱਠਾ ਮਾਲਕਾਂ ਨੂੰ ਵੀ ਇੱਟਾਂ ਸਪਲਾਈ ਕਰਨ ਵਿੱਚ ਮੁਸ਼ਕਲ ਪੇਸ਼ ਆ ਰਹੀ ਸੀ ਜ਼ਿਲ੍ਹਾ ਮੈਜਿਸਟਰੇਟ ਨੇ ਇਹ ਆਦੇਸ਼ ਵੀ ਦਿੱਤੇ ਹਨ ਕਿ ਜ਼ਿਲ੍ਹੇ ਅੰਦਰ ਹਰੇਕ ਵਿਅਕਤੀ ਨੂੰ ਜਨਤਕ ਥਾਵਾਂ ‘ਤੇ ਮਾਸਕ ਪਾਉਣਾ ਲਾਜ਼ਮੀ ਹੈ ਅਤੇ ਜਨਤਕ ਥਾਵਾਂ ‘ਤੇ ਥੁੱਕਣ ਦੀ ਵੀ ਮਨਾਹੀ ਹੈ।

Share This :

Leave a Reply