ਜ਼ਿਲ੍ਹਾ ਰੋਜ਼ਗਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ ਦੌਰਾਨ ਵੀਡੀਉ ਕਾਨਫ਼ਰੰਸ ਰਾਹੀਂ ਲਈ ਜਾਵੇਗੀ ਇੰਟਰਵਿਊ

ਪਟਿਆਲਾ (ਅਰਵਿੰਦਰ ਜੋਸ਼ਨ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਘਰ-ਘਰ ਰੋਜ਼ਗਾਰ ਦੇ ਮਿਸ਼ਨ ਨੂੰ ਸਫਲ ਬਣਾਉਣ ਦੇ ਉਦੇਸ਼ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਅਕਾਲ ਅਕੈਡਮੀ ਪਟਿਆਲਾ ਦੇ ਸਹਿਯੋਗ ਨਾਲ ਕਰਫਿਊ ਦੌਰਾਨ ਅਧਿਆਪਕਾਂ ਦੀਆਂ ਅਸਾਮੀਆਂ ਲਈ ਟੈਲੀਫੋਨ/ਵੀਡੀਉ ਕਾਨਫ਼ਰੰਸ ਰਾਹੀਂ ਇੰਟਰਵਿਊ ਲਈ ਜਾਵੇਗੀ।


ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਉਤਪਤੀ ਤੇ ਟਰੇਨਿੰਗ ਸ੍ਰੀਮਤੀ ਸਿੰਪੀ ਸਿੰਗਲਾ ਨੇ ਦੱਸਿਆ ਕਿ ਅਕਾਲ ਅਕੈਡਮੀ ਲਈ ਅਧਿਆਪਕਾਂ ਦੀ ਇੰਟਰਵਿਊ ਟੈਲੀਫੋਨ/ਵੀਡੀਉ ਕਾਨਫਰੰਸਿੰਗ ਰਾਹੀਂ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇੰਨਾ ਅਸਾਮੀਆਂ ਲਈ ਘੱਟੋ-ਘੱਟ ਯੋਗਤਾ ਗਰੈਜੂਏਸ਼ਨ ਰੱਖੀ ਗਈ ਹੈ।
ਸ੍ਰੀਮਤੀ ਸਿੰਪੀ ਸਿੰਗਲਾ ਨੇ ਇਸ ਅਸਾਮੀ ਲਈ ਯੋਗ ਉਮੀਦਵਾਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਇਸ ਅਸਾਮੀ ਲਈ ਇੰਟਰਵਿਊ ਦੇਣ ਲਈ ਆਪਣਾ ਸਵੈ ਵੇਰਵਾ ਈ-ਮੇਲ ਕਰਨ ਤਾਂ ਜੋ ਇੰਟਰਵਿਊ ਸਮੇਂ ਉਮੀਦਵਾਰਾਂ ਨਾਲ ਤਾਲਮੇਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਈ-ਮੇਲ ਆਈ.ਡੀplacementofficer.degt@gmail.com ‘ਤੇ ਆਪਣਾ ਸਵੈ ਵੇਰਵਾ ਭੇਜ ਸਕਦੇ ਹਨ।  

Share This :

Leave a Reply