ਫ਼ਤਹਿਗੜ੍ਹ ਸਾਹਿਬ (ਸੂਦ) ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਔਰੰਗਾਬਾਦ, ਮਹਾਂਰਾਸ਼ਟਰ ਤੋਂ ਆਈ ਇਕ ਮਹਿਲਾ ਜੋ ਕਿ ਕੋਰੋਨਾ ਪਾਜ਼ੇਟਿਵ ਆਈ ਸੀ, ਨੂੰ ਠੀਕ ਹੋਣ ਉਪਰੰਤ ਗਿਆਨ ਸਾਗਰ, ਹਸਪਤਾਲ, ਬਨੂੜ ਤੋਂ ਛੁੱਟੀ ਮਿਲ ਗਈ ਹੈ ਜ਼ਿਕਰਯੋਗ ਹੈ ਕਿ ਉਸ ਦੇ ਨਾਲ ਹੀ ਆਈ ਇੱਕ ਹੋਰ ਔਰਤ ਵੀ ਕੋਰੋਨਾ ਪਾਜ਼ੇਟਿਵ ਆਈ ਸੀ ਤੇ ਠੀਕ ਹੋਣ ਉਪਰੰਤ ਉਸ ਨੂੰ ਵੀ ਬੀਤੇ ਦਿਨ ਛੁੱਟੀ ਮਿਲ ਗਈ ਸੀ ਇਸ ਤਰ੍ਹਾਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਹੁਣ ਕੋਈ ਵੀ ਕੋਰੋਨਾ ਪਾਜ਼ੇਟਿਵ ਮਰੀਜ਼ ਨਹੀਂ ਹੈ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ ਨੇ ਦੱਸਿਆ ਕਿ ਇਨ੍ਹਾਂ ਦੋਵੇਂ ਔਰਤਾਂ ਵਿੱਚੋਂ ਇਕ ਔਰਤ ਦੇ ਲਏ ਗਏ ਸੈਂਪਲਾਂ ਦੀ ਰਿਪੋਰਟ ਬੀਤੇ ਦਿਨ ਨੈਗੇਟਿਵ ਆ ਗਈ ਸੀ ਤੇ ਦੂਸਰੀ ਔਰਤ ਦੀ ਰਿਪੋਰਟ ਦੇਰ ਰਾਤ ਨੈਗੇਟਿਵ ਆਉਣ ਤੇ ਉਸ ਨੂੰ ਅੱਜ ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਗਿਆ ਪਰ ਹਾਲੇ ਇਹ ਦੋਵੇਂ ਔਰਤਾਂ ਇਕਾਂਤਵਾਸ ਵਿੱਚ ਰਹਿਣਗੀਆਂ ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ ਨੇ ਦੱਸਿਆ ਕਿ ਇਹ ਦੋਵੇਂ ਔਰਤਾਂ ਦੇ ਠੀਕ ਹੋਣ ਨਾਲ ਹੁਣ ਜਿ.ਲ੍ਹੇ ਅੰਦਰ ਕੋਈ ਵੀ ਐਕਟਿਵ ਕੇਸ ਨਹੀਂ ਰਿਹਾ ਇਨ੍ਹਾਂ ਔਰਤਾਂ ਦੇ ਸੰਪਰਕ ਵਿੱਚ ਆਏ ਸਾਰੇ ਵਿਅਕਤੀਆਂ ਦੇ ਸੈਂਪਲ ਵੀ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ ਦੀਆਂ ਰਿਪੋਰਟਾਂ ਵੀ ਨੈਗੇਟਿਵ ਆਈਆਂ ਹਨਸਿਵਲ ਸਰਜਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਟਾਕਰੇ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਉਨ੍ਹਾਂ ਨੇ ਜਿ.ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਕਰਨ ਤੇ ਘਰਾਂ ਵਿੱਚ ਰਹਿ ਕੇ ਹੀ ਕੋਰੋਨਾ ਖਿਲਾਫ ਜੰਗ ਵਿੱਚ ਸਰਕਾਰ ਨੂੰ ਸਹਿਯੋਗ ਦੇਣ ਉਨ੍ਹਾਂ ਕਿਹਾ ਕਿ ਅਤਿ ਜ਼ਰੂਰੀ ਕੰਮ ਹੋਣ ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਤੇ ਜਦੋਂ ਵੀ ਘਰੋਂ ਬਾਹਰ ਨਿਕਲਨਾ ਹੈ, ਉਦੋਂ ਮਾਸਕ ਦੀ ਵਰਤੋਂ ਕੀਤੀ ਜਾਣੀ ਯਕੀਨੀ ਬਣਾਈ ਜਾਵੇ