ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਹੁਣ ਤੱਕ 1322 ਲੋਕਾਂ ਦੇ ਨੋਵਲ ਕਰੋਨਾ ਕੋਵਿਡ-19 ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ’ਚੋਂ 1125 ਲੋਕਾਂ ਦੇ ਟੈਸਟਾਂ ਦੀ ਰਿਪੋਰਟ ਨੈਗੇਟਿਵ ਆਈ ਹੈ।
ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਾਜਿੰਦਰ ਭਾਟੀਆ ਨੇ ਦੱਸਿਆ ਪਰ ਅਜੇ 108 ਸੈਂਪਲਾਂ ਦੇ ਨਤੀਜੇ ਬਕਾਇਆ ਹਨ। ਉਨ੍ਹਾਂ ਦੱਸਿਆ ਕਿ ਇਸ ਮੌਕੇ ਜ਼ਿਲ੍ਹੇ ’ਚ ਕੋਵਿਡ ਦੇ 67 ਐਕਟਿਵ ਕੇਸ ਹਨ, ਜਿਨ੍ਹਾਂ ਦਾ ਜ਼ਿਲ੍ਹਾ ਸਿਵਲ ਹਸਪਤਾਲ ਨਵਾਂਸ਼ਹਿਰ ਦੇ ਆਈਸੋਲੇਸ਼ਨ ਵਾਰਡ ’ਚ ਇਲਾਜ ਚੱਲ ਰਿਹਾ ਹੈ ।