ਫਤਹਿਗੜ੍ਹ ਸਾਹਿਬ, (ਸੂਦ)-ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 02 ਲੱਖ 19 ਹਜ਼ਾਰ 278 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 02 ਲੱਖ 18 ਹਜ਼ਾਰ 370 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 397 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਮੰਡੀਆਂ ਵਿੱਚੋਂ 01 ਲੱਖ 83 ਹਜ਼ਾਰ 390 ਮੀਟਰਕ ਟਨ ਕਣਕ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ
ਸ਼੍ਰੀਮਤੀ ਗਿੱਲ ਨੇ ਹੋਰ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 43 ਹਜ਼ਾਰ 913 ਮੀਟਰਕ ਟਨ, ਮਾਰਕਫੈਡ ਵੱਲੋਂ 55 ਹਜ਼ਾਰ 625 ਮੀਟਰਕ ਟਨ, ਪਨਸਪ ਵੱਲੋਂ 49 ਹਜ਼ਾਰ 890 ਮੀਟਰਕ ਟਨ, ਵੇਅਰ ਹਾਊਸ ਵੱਲੋਂ 34 ਹਜ਼ਾਰ 600 ਮੀਟਰਕ ਟਨ,ਐਫ.ਸੀ.ਆਈ. ਵੱਲੋਂ 34 ਹਜ਼ਾਰ 159 ਮੀਟਰਕ ਟਨ ਤੇ ਵਪਾਰੀਆਂ ਵੱਲੋਂ 183 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਣਕ ਦੀ ਖਰੀਦ ਦੌਰਾਨ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਪੁਖਤਾ ਪ੍ਰਬੰਧ ਹਨ ਤੇ ਮੰਡੀਆਂ ਵਿੱਚ ਮਾਸਕ ਤੇ ਸਮਾਜਿਕ ਵਿੱਥ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ






















